ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੀਤੇ ਦਿਨੀਂ ਗ੍ਰੰਥੀ ਸਿੰਘਾਂ ਨਾਲ ਬਦਸਲੂਕੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ-ਅ-ਦਬੀ ਕਰਨ ਦੇ ਮਾ-ਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌ-ਤ ਹੋ ਗਈ।
ਉਸ ਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾ-ਰੀ ਤੋਂ ਬਾਅਦ ਤੋਂ ਮਾਨਸਾ ਜੇਲ੍ਹ ਲਿਆਂਦਾ ਗਿਆ ਸੀ। ਜੇਲ੍ਹ ’ਚ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਸ਼ਾਮ ਕਰੀਬ ਚਾਰ ਵਜੇ ਉਸ ਨੂੰ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਦੇਰ ਰਾਤ ਉਸਦੀ ਮੌ-ਤ ਹੋ ਗਈ।
ਜੇਲ੍ਹ ਦੇ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਵਾਲੇ ਦਿਨ ਗੁੱਸੇ ‘ਚ ਆਈ ਸੰਗਤ ਵੱਲੋਂ ਉਸਦੀ ਕੁੱਟ-ਮਾਰ ਕੀਤੇ ਜਾਣ ਕਾਰਨ ਉਸ ਦੇ ਕੋਈ ਅੰਦਰੂਨੀ ਸੱਟ ਲੱਗੀ ਹੋ ਸਕਦੀ ਹੈ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਹਾਲਾਂਕਿ ਮੌ-ਤ ਦਾ ਕਾਰਨ ਫਿਲਹਾਲ ਸਪਸ਼ਟ ਨਹੀਂ ਹੈ।
ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਨੇ ਮੁਲਜ਼ਮ ਜਸਵੀਰ ਸਿੰਘ ਦੀ ਮੌ*ਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਕਾਰਨਾਂ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ ਪੋਸਟ-ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਨ੍ਹਾਂ ਕਿਸੇ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।
ਫਿਲਹਾਲ ਉਸਦੀ ਲਾ-ਸ਼ ਮੋਰਚਰੀ ’ਚ ਰੱਖ ਦਿੱਤੀ ਗਈ। ਮੰਗਲਵਾਰ ਨੂੰ ਉਸਦਾ ਪੋਸਟ-ਮਾ-ਰਟਮ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੌ-ਤ ਦੀ ਸੂਚਨਾ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਘਟਨਾ ਵਾਲੇ ਦਿਨ ਗੁਰਦੁਆਰੇ ’ਚ ਮੌਜੂਦ ਲੋਕਾਂ ਨੇ ਮੁਲਜ਼ਮ ਦੀ ਬਹੁਤ ਕੁੱਟ-ਮਾ-ਰ ਕੀਤੀ ਸੀ।
ਪੁਲਿਸ ਵੱਲੋਂ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਵੀ ਲੋਕਾਂ ਨੇ ਥਾਣੇ ਅੱਗੇ ਧਰਨਾ ਦੇ ਕੇ ਉਸ ਨੂੰ ਲੋਕਾਂ ਦੇ ਹਵਾਲੇ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਪੇਸ਼ੀ ਦੌਰਾਨ ਵੀ ਇਕ ਵਕੀਲ ਨੇ ਉਸ ’ਤੇ ਪਿ-ਸ-ਤੌਲ ਤਾਣ ਦਿੱਤੀ ਸੀ। ਹਾਲਾਂਕਿ ਗੋ-ਲ਼ੀ ਨਹੀਂ ਸੀ ਚੱਲ ਸਕੀ ਤੇ ਵਕੀਲ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ।